ਪਾਠ 10 ਖੇਤੀ ਸਹਾਇਕ ਕਿੱਤੇ
ਅਭਿਆਸ ਦੇ ਪ੍ਰਸ਼ਨ-ਉੱਤਰ ਹੱਲ ਸਹਿਤ
(ੳ) ਇੱਕ-ਦੋ ਸ਼ਬਦਾਂ ਵਿੱਚ ਉੱਤਰ ਦਿਉ-
ਪ੍ਰਸ਼ਨ 1 . ਪੰਜਾਬ ਵਿੱਚ ਕਿੰਨੇ ਕਿਸਾਨ ਛੋਟੇ ਅਤੇ ਸੀਮਾਂਤ ਹਨ ?
ਉੱਤਰ— ਅੰਦਾਜ਼ਨ ਇਕ ਤਿਹਾਈ
ਪ੍ਰਸ਼ਨ 2. ਖੁੰਬਾਂ ਦੀਆਂ ਕਿੰਨੀਆਂ ਕਿਸਮਾਂ ਹਨ ?
ਉੱਤਰ-ਬਟਨ, ਔਇਸਟਰ, ਸ਼ਿਟਾਕੀ, ਮਿਲਕੀ ਖੁੰਬ।
ਪ੍ਰਸ਼ਨ 3 . ਮਧੂ-ਮੱਖੀ ਦੀ ਕਿਹੜੀ ਕਿਸਮ ਪੰਜਾਬ ਵਿੱਚ ਬਹੁਤ ਪ੍ਰਚੱਲਿਤ ਹੈ ?
ਉੱਤਰ-ਇਟੈਲੀਅਨ।
ਪ੍ਰਸ਼ਨ 4. ਕਿਸ ਕਿੱਤੇ ਲਈ ਕੌਮੀ ਬਾਗਬਾਨੀ ਮਿਸ਼ਨ ਵੱਲੋਂ ਸਬਸਿਡੀ ਦਿੱਤੀ ਜਾਂਦੀ ਹੈ ?
ਉੱਤਰ-ਮਧੂਮੱਖੀ ਪਾਲਣ ਕਿੱਤੇ ਲਈ।
ਪ੍ਰਸ਼ਨ 5 . ਪਿੰਡਾਂ ਵਿੱਚ ਦੁੱਧ ਕੌਣ ਇਕੱਠਾ ਕਰਦਾ ਹੈ ?
ਉੱਤਰ-ਸਹਿਕਾਰੀ ਸਭਾਵਾਂ।
ਪ੍ਰਸ਼ਨ 6 . ਪੰਜਾਬ ਵਿੱਚ ਸਭ ਤੋਂ ਵੱਧ ਕਿਹੜੀ ਖੁੰਬ ਦੀ ਕਾਸ਼ਤ ਹੁੰਦੀ ਹੈ ?
ਉੱਤਰ-ਬਟਨ ਖੁੰਬ ਦੀ
ਪ੍ਰਸ਼ਨ 7. ਸਬਜ਼ੀਆਂ ਦੀ ਅਗੇਤ ਪਛੇਤ ਕਰਨ ਲਈ ਕਿਸ ਤਰ੍ਹਾਂ ਦੀ ਕਾਸ਼ਤ ਕਰਨੀ ਚਾਹੀਦੀ ਹੈ ?
ਉੱਤਰ-ਸਬਜ਼ੀਆਂ ਦੀ ਸੁਰੱਖਿਅਤ ਕਾਸ਼ਤ।
ਪ੍ਰਸ਼ਨ 8. ਕਿਸਾਨਾਂ ਨੂੰ ਮਸ਼ੀਨਰੀ ਕਿਰਾਏ ਤੇ ਦੇਣ ਲਈ ਬਣਨ ਵਾਲੇ ਕੇਂਦਰ ਨੂੰ ਕੀ ਕਹਿੰਦੇ ਹਨ ?
ਉੱਤਰ-ਖੇਤੀ ਸੇਵਾ ਕੇਂਦਰ
ਪ੍ਰਸ਼ਨ 9. ਕਿਹੜੇ ਪਸ਼ੂ ਪਾਲਕਾਂ ਨੂੰ ਸਰਕਾਰ ਵਲੋਂ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ ?
ਉੱਤਰ—ਦੋਗਲੀਆਂ ਗਾਵਾਂ ਰੱਖਣ ਵਾਲੇ ਨੂੰ।
ਪ੍ਰਸ਼ਨ 10 . ਐਗਰੋ ਪ੍ਰੋਸੈਸਿੰਗ ਕੰਪਲੈਕਸ (Agro-Processing complex) ਦਾ ਮਾਡਲ ਕਿਸ ਸੰਸਥਾ ਵੱਲੋਂ ਦਿੱਤਾ ਗਿਆ ਹੈ ?
ਉੱਤਰ-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ।
(ਅ) ਇੱਕ-ਦੋ ਵਾਕਾਂ ਵਿੱਚ ਉੱਤਰ ਦਿਉ
ਪ੍ਰਸ਼ਨ 1 . ਖੁੰਬਾਂ ਦੀਆਂ ਕਿਹੜੀਆਂ ਕਿਹੜੀਆਂ ਕਿਸਮਾਂ ਹਨ ?
ਉੱਤਰ-ਖੁੰਬ ਦੀਆਂ ਸਰਦੀ ਰੁੱਤ ਦੀ ਖੁੰਬਾਂ ਹਨ—ਬਟਨ, ਔਇਸਟਰ ਅਤੇ ਸ਼ਿਟਾਕੀ। ਗਰਮੀ ਦੀ ਰੁੱਤ ਲਈ ਮਿਲਕੀ ਖੁੰਬ ਅਤੇ ਝੋਨੇ ਦੀ ਪਰਾਲੀ ਵਾਲੀ ਖੁੰਬ ਹਨ।
ਪ੍ਰਸ਼ਨ 2. ਮਧੂ-ਮੱਖੀ ਪਾਲਣ ਵਿੱਚ ਕਿਹੜੇ-ਕਿਹੜੇ ਪਦਾਰਥਾਂ ਦਾ ਉਤਪਾਦਨ ਹੁੰਦਾ ਹੈ ?
ਉੱਤਰ— ਮਧੂ-ਮੱਖੀ ਪਾਲਣ ਤੋਂ ਜਿੱਥੇ ਸ਼ਹਿਦ ਪੈਦਾ ਕੀਤਾ ਜਾਂਦਾ ਹੈ ਉੱਥੇ ਇਸ ਤੋਂ ਇਲਾਵਾ ਬੀ-ਵੈਕਸ (Bee-Wax), ਰੋਇਲ ਜੈਲੀ (Royal jelly), ਬੀ-ਵੈਨਮ (Bee-vanom), ਬੀ-ਬਰੂਡ (Bec-brood) ਵਰਗੇ ਪਦਾਰਥ ਵੀ ਪ੍ਰਾਪਤ ਕੀਤੇ ਜਾ ਸਕਦੇ ਹਨ ਅਤੇ ਵਧੇਰੇ ਆਮਦਨ ਕਮਾਈ ਜਾ ਸਕਦੀ ਹੈ।
ਪ੍ਰਸ਼ਨ 3 . ਫ਼ਲਾਂ ਅਤੇ ਸਬਜ਼ੀਆਂ ਦੀ ਛੋਟੇ ਪੱਧਰ ਤੇ ਪ੍ਰੋਸੈਸਿੰਗ ਕਿਸ ਰੂਪ ਵਿੱਚ ਕੀਤੀ ਜਾ ਸਕਦੀ ਹੈ ?
ਉੱਤਰ-ਫਲਾਂ ਅਤੇ ਸਬਜ਼ੀਆਂ ਦੇ ਅਚਾਰ, ਮੁਰੱਬੇ, ਸੁਕੈਸ਼ ਆਦਿ ਬਣਾ ਕੇ ਜਾਂ ਛੋਟੇ ਪੱਧਰ ਦੀ ਪ੍ਰੋਸੈਸਿੰਗ ਕੀਤੀ ਜਾ ਸਕਦੀ ਹੈ।
ਪ੍ਰਸ਼ਨ 4 . ਖੁੰਬਾਂ ਦੀ ਕਾਸ਼ਤ ਕਿਸ ਮੌਸਮ ਵਿੱਚ ਕੀਤੀ ਜਾਂਦੀ ਹੈ ?
ਉੱਤਰ-ਸਰਦੀ ਰੁੱਤ ਦੀਆਂ ਖੁੰਬਾਂ ਦੀ ਕਾਸ਼ਤ ਸਤੰਬਰ ਤੋਂ ਮਾਰਚ ਤਕ ਅਤੇ ਗਰਮੀ ਰੁੱਤ ਦੀਆਂ ਖੁੰਬਾਂ ਦੀ ਕਾਸ਼ਤ ਅਪ੍ਰੈਲ ਤੋਂ ਅਗਸਤ ਤੱਕ ਕੀਤੀ ਜਾਂਦੀ ਹੈ।
ਪ੍ਰਸ਼ਨ 5 . ਗਾਵਾਂ ਦੀਆਂ ਕਿਹੜੀਆਂ ਕਿਸਮਾਂ ਤੋਂ ਵਧੇਰੇ ਆਮਦਨ ਹੁੰਦੀ ਹੈ ?
ਉੱਤਰ- ਦੋਗਲੀਆਂ ਗਾਵਾਂ ਜਿਵੇਂ ਜਰਸੀ ਅਤੇ ਹੋਲਸਟੀਨ ਫਰੀਜੀਅਨ ਤੋਂ ਵਧੇਰੇ ਆਮਦਨ ਕਮਾਈ ਜਾ ਸਕਦੀ ਹੈ।
ਪ੍ਰਸ਼ਨ 6 . ਖੇਤੀ ਜਿਨਸਾਂ ਤੋਂ ਵਧੇਰੇ ਆਮਦਨ ਕਿਵੇਂ ਲਈ ਜਾ ਸਕਦੀ ਹੈ ?
ਉੱਤਰ-ਖੇਤੀ ਜਿਨਸਾਂ ਦੀ ਛੋਟੇ ਪੱਧਰ ਤੇ ਪ੍ਰੋਸੈਸਿੰਗ ਕਰਕੇ ਵਧੇਰੇ ਆਮਦਨ ਲਈ ਜਾ ਸਕਦੀ ਹੈ।
ਪ੍ਰਸ਼ਨ 7 . ਖੇਤੀ ਸਲਾਹਕਾਰ ਕੇਂਦਰ ਵਿੱਚ ਕਿਹੜੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।
ਉੱਤਰ—ਇਨ੍ਹਾਂ ਕੇਂਦਰਾਂ ਵਿੱਚ ਖੇਤੀ ਦੇ ਵਿਸ਼ੇ ਵਿੱਚ ਪੜ੍ਹੇ ਲਿਖੇ ਨੌਜਵਾਨ ਖੇਤੀਬਾੜੀ ਨਾਲ ਸੰਬੰਧਤ ਸਮਾਨ ਜਿਵੇਂ ਬੀਜ, ਰਸਾਇਣ, ਖਾਦਾਂ, ਆਦਿ ਰੱਖ ਸਕਦੇ ਹਨ ਅਤੇ ਨਾਲ ਹੀ ਕਿਸਾਨਾਂ ਨੂੰ ਸਮੇਂ ਸਮੇਂ ਤੇ ਲੋੜੀਂਦੀ ਸਲਾਹ ਵੀ ਦੇ ਸਕਦੇ ਹਨ।
ਪ੍ਰਸ਼ਨ 8 . ਸਹਾਇਕ ਕਿੱਤਿਆਂ ਨੂੰ ਛੋਟੇ ਪੱਧਰ ਤੋਂ ਕਿਉਂ ਸ਼ੁਰੂ ਕਰਨਾ ਚਾਹੀਦਾ ਹੈ ?
ਉੱਤਰ–ਸਹਾਇਕ ਕਿੱਤਿਆਂ ਨੂੰ ਛੋਟੇ ਪੱਧਰ ਤੋਂ ਸ਼ੁਰੂ ਕਰਨਾ ਚਾਹੀਦਾ ਹੈ ਕਿਉਂਕਿ ਸ਼ੁਰੂ ਵਿੱਚ ਤਜ਼ਰਬਾ ਨਾ ਹੋਣ ਕਾਰਨ ਕੁਝ ਨੁਕਸਾਨ ਹੋ ਸਕਦੇ ਹਨ।
ਪ੍ਰਸ਼ਨ 9. ਘਰ ਵਿੱਚ ਸਬਜ਼ੀਆਂ ਲਾਉਣਾ ਕਿਉਂ ਜ਼ਰੂਰੀ ਹੈ ?
ਉੱਤਰ—ਘਰ ਵਿੱਚ ਸਬਜ਼ੀਆਂ ਲਾਉਣਾ ਅਜੋਕੇ ਸਮੇਂ ਵਿੱਚ ਬਹੁਤ ਜ਼ਰੂਰੀ ਹੈ ਕਿਉਂਕਿ ਇਸ ਨਾਲ ਜਿੱਥੇ ਪੈਸੇ ਦੀ ਬੱਚਤ ਹੁੰਦੀ ਹੈ ਉੱਥੇ ਹੀ ਤਾਜ਼ਾ ਅਤੇ ਜ਼ਹਿਰ ਰਹਿਤ ਸਬਜ਼ੀ ਖਾਣ ਨੂੰ ਵੀ ਮਿਲਦੀ ਹੈ।
ਪ੍ਰਸ਼ਨ 10. ਸਹਾਇਕ ਕਿੱਤਿਆਂ ਬਾਬਤ ਸਿਖਲਾਈ ਕਿੱਥੋਂ ਲਈ ਜਾ ਸਕਦੀ ਹੈ ? ਉੱਤਰ—ਸਹਾਇਕ ਕਿੱਤਿਆਂ ਬਾਬਤ ਸਿਖਲਾਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਜ਼ਿਲ੍ਹਾ ਪੱਧਰ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਆਸਾਨੀ ਨਾਲ ਲਈ ਜਾ ਸਕਦੀ ਹੈ।
(ੲ) ਪੰਜ-ਛੇ ਵਾਕਾਂ ਵਿੱਚ ਉੱਤਰ ਦਿਉ
ਪ੍ਰਸ਼ਨ 1 . ਪੰਜਾਬ ਦੀ ਖੇਤੀਬਾੜੀ ਵਿੱਚ ਖੜੋਤ ਆਉਣ ਦੇ ਕੀ ਕਾਰਣ ਹਨ ?
ਉੱਤਰ—ਹਰੀ ਕ੍ਰਾਂਤੀ ਦੇ ਆਉਣ ਨਾਲ ਪੰਜਾਬ ਦੀ ਖੇਤੀਬਾੜੀ ਨੂੰ ਇਕ ਨਵੀਂ ਸੇਧ ਮਿਲੀ ਅਤੇ ਪੰਜਾਬ ਜਿੱਥੇ ਕਣਕ-ਝੋਨੇ ਵਰਗੀਆਂ ਫ਼ਸਲਾਂ ਵਿੱਚ ਆਤਮਨਿਰਭਰ ਹੋਇਆ ਉੱਥੇ ਹੀ ਰਾਸ਼ਟਰੀ ਅੰਨ ਭੰਡਾਰ ਵਿੱਚ ਵੀ ਇੱਕ ਵੱਡਾ ਹਿੱਸਾ ਪਾਉਣ ਲੱਗ ਪਿਆ ਹੈ। ਪਰ ਮੌਜੂਦਾ ਦੌਰ ਵਿੱਚ ਪੰਜਾਬ ਦੀ ਖੇਤੀਬਾੜੀ ਵਿਚ ਇਕ ਖੜੋਤ ਆ ਗਈ ਹੈ ਅਤੇ ਖੇਤੀ ਪੈਦਾਵਾਰ ਦੇ ਵਧਣ ਦੀ ਦਰ ਵਿੱਚ ਕਮੀ ਆਈ ਹੈ। ਅੰਦਾਜ਼ਨ ਇਕ ਤਿਹਾਈ ਪੰਜਾਬੀ ਕਿਸਾਨ ਛੋਟੇ ਅਤੇ ਸੀਮਾਂਤ ਹਨ ਜਿਨ੍ਹਾਂ ਕੋਲ ਇੱਕ ਹੈਕਟੇਅਰ ਜਾਂ ਇਸ ਤੋਂ ਵੀ ਘੱਟ ਜ਼ਮੀਨ ਰਹਿ ਗਈ ਹੈ। ਇਨ੍ਹਾਂ ਛੋਟੇ ਅਤੇ ਸੀਮਾਂਤ ਕਿਸਾਨਾਂ ਦਾ ਗੁਜ਼ਾਰਾ ਇਕੱਲੀ ਖੇਤੀ ਨਾਲ ਹੋਣਾ ਅਸੰਭਵ ਹੈ।
ਪ੍ਰਸ਼ਨ 2. ਕਿਸਾਨਾਂ ਨੂੰ ਖੇਤੀ ਅਧਾਰਿਤ ਸਹਾਇਕ ਕਿੱਤੇ ਅਪਨਾਉਣ ਦੀ ਸਿਫ਼ਾਰਿਸ਼ ਕਿਉਂ ਕੀਤੀ ਗਈ ਹੈ ?
ਉੱਤਰ—ਜਿਨ੍ਹਾਂ ਕਿਸਾਨਾਂ ਕੋਲ ਇਕ ਹੈਕਟੇਅਰ ਜਾਂ ਇਸ ਤੋਂ ਵੀ ਘੱਟ ਜ਼ਮੀਨ ਰਹਿ ਗਈ ਅਤੇ ਜਿਨ੍ਹਾਂ ਦਾ ਗੁਜਾਰਾ ਇਕੱਲੀ ਖੇਤੀ ਨਾਲ ਹੋਣਾ ਅਸੰਭਵ ਹੈ। ਅਜਿਹੇ ਕਿਸਾਨਾਂ ਲਈ ਖੇਤੀ ਅਧਾਰਿਤ ਸਹਾਇਕ ਕਿੱਤੇ ਹੀ ਉਹਨਾਂ ਦੀ ਆਮਦਨ ਵਿਚ ਵਾਧਾ ਕਰ ਸਕਦੇ ਹਨ। ਅੱਜ ਦੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨ ਇਨ੍ਹਾਂ ਕਿੱਤਿਆਂ ਨੂੰ ਵਿਗਿਆਨਿਕ ਢੰਗ ਨਾਲ ਆਪਣਾ ਕੇ ਆਤਮ-ਨਿਰਭਰ ਬਣ ਸਕਦੇ ਹਨ।ਵਿਦਿਆਰਥੀਆਂ ਨੂੰ ਸਹਾਇਕ ਖੇਤੀ ਕਿੱਤਿਆਂ ਬਾਰੇ ਜਾਣਕਾਰੀ ਦੇਣ ਦਾ ਉਦੇਸ਼ ਉਨ੍ਹਾਂ ਨੂੰ ਹੱਥੀਂ ਕੰਮ ਕਰਨ ਦੇ ਮਹੱਤਵ ਬਾਰੇ ਜਾਣੂ ਕਰਵਾਉਣਾ ਅਤੇ ਉਨ੍ਹਾਂ ਵਿੱਚ ਮਿਹਨਤ ਅਤੇ ਇਮਾਨਦਾਰੀ ਵਰਗੀਆਂ ਕਦਰਾਂ-ਕੀਮਤਾਂ ਨੂੰ ਵਿਕਸਿਤ ਕਰਨਾ ਹੈ।
ਪ੍ਰਸ਼ਨ 3 . ਖੇਤੀ ਸਲਾਹਕਾਰ ਕੇਂਦਰਾਂ ਬਾਰੇ ਸੰਖੇਪ ਵਿੱਚ ਦੱਸੋ।
ਉੱਤਰ- ਅਜਿਹੇ ਕੇਂਦਰ ਖੋਲ੍ਹ ਕੇ ਪੜੇ ਲਿਖੇ ਨੌਜਵਾਨ ਆਪਣੀ ਆਮਦਨ ਦਾ ਜ਼ਰੀਆ ਬਣਾ ਸਕਦੇ ਹਨ। ਇਹਨਾਂ ਕੇਂਦਰਾਂ ਤੇ ਖੇਤੀਬਾੜੀ ਵਿੱਚ ਲੋੜੀਂਦੇ ਸਮਾਨ; ਜਿਵੇਂ-ਬੀਜ, ਰਸਾਇਣ, ਖ਼ਾਦਾਂ ਆਦਿ ਨੂੰ ਰੱਖ ਸਕਦੇ ਹਨ ਤੇ ਕਮਾਈ ਕਰ ਸਕਦੇ ਹਨ। ਕਿਸਾਨਾਂ ਨੂੰ ਸਮੇਂ-ਸਮੇਂ ਤੇ ਲੋੜੀਂਦੀ ਸਲਾਹ ਵੀ ਦੇ ਸਕਦੇ ਹਨ । ਇਸ ਤਰ੍ਹਾਂ ਇਹ ਕੇਂਦਰ ਜਿੱਥੇ ਨੌਜਵਾਨਾਂ ਦੀ ਕਮਾਈ ਦਾ ਸਾਧਨ ਬਣ ਸਕਦੇ ਹਨ ਕਿਸਾਨਾਂ ਦੇ ਸਹਾਇਕ ਵੀ ਬਣ ਸਕਦੇ ਹਨ ।
ਪ੍ਰਸ਼ਨ 4. ਪਸ਼ੂ ਪਾਲਣ ਤੋਂ ਵਧੇਰੇ ਆਮਦਨ ਕਿਵੇਂ ਕਮਾਈ ਜਾ ਸਕਦੀ ਹੈ ?
ਉੱਤਰ—ਮੌਜੂਦਾ ਦੌਰ ਵਿੱਚ ਪੰਜਾਬ ਦੇ ਲਗਪਗ ਹਰ ਪਿੰਡ ਵਿੱਚ ਦੁੱਧ ਸਹਿਕਾਰੀ ਸਭਾਵਾਂ ਹਨ ਜੋ ਪਿੰਡਾਂ ਤੋਂ ਦੁੱਧ ਇਕੱਠਾ ਕਰਕੇ ਉਸਦੀ ਪ੍ਰੋਸੈਸਿੰਗ ਕਰਦੀਆਂ ਹਨ ਅਤੇ ਪਸ਼ੂ ਪਾਲਕ ਘਰ ਬੈਠੇ ਕਮਾਈ ਕਰ ਸਕਦੇ ਹਨ। ਇਸ ਕਿੱਤੇ ਵਿੱਚ ਦੋਗਲੀਆਂ ਗਾਵਾਂ ਜਿਵੇਂ ਜਰਸੀ (Jersey) ਅਤੇ ਹੋਲਸਟੀਨ ਫਰੀਜੀਅਨ ਤੋਂ ਵਧੇਰੇ ਆਮਦਨ ਕਮਾਈ ਜਾ ਸਕਦੀ ਹੈ ਅਤੇ 10 ਦੋਗਲੀਆਂ ਗਾਵਾਂ ਰੱਖਣ ਵਾਲੇ ਪਸ਼ੂ ਪਾਲਕਾਂ ਨੂੰ ਸਰਕਾਰ ਵਲੋਂ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ।
ਪ੍ਰਸ਼ਨ 5 . ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਐਗਰੋ ਪ੍ਰੋਸੈਸਿੰਗ ਵਿੱਚ ਕਿਹੜੀਆਂ ਮਸ਼ੀਨਾਂ ਦੀ ਸਿਫ਼ਾਰਸ਼ ਕੀਤੀ ਗਈ ਹੈ ?
ਉੱਤਰ-ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਲੋਂ ਇੱਕ ਐਗ ਪ੍ਰੋਸੈਸਿੰਗ ਕੰਪਲੈਕਸ (Agro-Processing complex) ਦਾ ਮਾਡਲ ਦਿੱਤਾ ਗਿਆ ਹੈ ਜਿਸ ਵਿੱਚ ਛੋਟੀ ਆਟਾ ਚੱਕੀ, ਛੋਟੀ ਚਾਵਲ ਕੱਢਣ ਵਾਲੀ ਮਸ਼ੀਨ, ਤੇਲ ਕੱਢਣ ਵਾਲਾ ਕੋਹਲੂ, ਦਾਲਾਂ ਅਤੇ ਮਸਾਲੇ ਪੀਸਣ ਵਾਲੀ ਮਸ਼ੀਨ, ਪੇਂਜਾ, ਪਸ਼ੂ ਖੁਰਾਕ ਤਿਆਰ ਕਰਨ ਵਾਲੀ ਮਸ਼ੀਨ, ਆਦਿ ਮਸ਼ੀਨਾਂ ਲਾਈਆਂ ਜਾਂਦੀਆਂ ਹਨ। ਨੌਜਵਾਨ ਕਿਸਾਨ ਇਸ ਕੰਪਲੈਕਸ ਨੂੰ ਲਗਾ ਕੇ ਆਮਦਨ ਦਾ ਇੱਕ ਵਧੀਆ ਜ਼ਰੀਆ ਬਣਾ ਸਕਦੇ ਹਨ।