ਪਾਠ 1 ਸਿਹਤ
ਪ੍ਰਸ਼ਨ 1. ਸਿਹਤ ਕਿੰਨੇ ਪ੍ਰਕਾਰ ਦੀ ਹੁੰਦੀ ਹੈ ?
ਉੱਤਰ-ਸਿਹਤ ਚਾਰ ਪ੍ਰਕਾਰ ਦੀ ਮੰਨੀ ਗਈ ਹੈ –
1. ਸਰੀਰਕ ਸਿਹਤ (Physical health)
2. ਮਾਨਸਿਕ ਸਿਹਤ (Mental health)
3. ਸਮਾਜਿਕ ਸਿਹਤ (Social health)
4. ਭਾਵਨਾਤਮਿਕ (Emotional health)
ਪ੍ਰਸ਼ਨ 2. ਬੱਚਿਆਂ ਨੂੰ ਕਿਸ ਤਰ੍ਹਾਂ ਦਾ ਭੋਜਨ ਖਾਣਾ ਚਾਹੀਦਾ ਹੈ ?
ਉੱਤਰ—ਬੱਚਿਆਂ ਨੂੰ ਸਾਫ਼-ਸੁਥਰਾ ਅਤੇ ਸੰਤੁਲਤ ਭੋਜਨ (Balanced Diet) ਖਾਣਾ ਚਾਹੀਦਾ ਹੈ। ਇਸ ਵਿੱਚ ਪ੍ਰੋਟੀਨ, ਕਾਰਬੋਹਾਈਡ੍ਰੇਟਸ, ਬੰਧਿਆਈ, ਖਣਿਜ ਲੂਣ ਵਿਟਾਮਿਨ, ਪਾਣੀ ਵਰਗੇ ਸਾਰੇ ਤੱਤ ਹੋਣੇ ਜ਼ਰੂਰੀ ਹਨ।
ਪ੍ਰਸ਼ਨ 3. ਸਾਨੂੰ ਸਿਹਤਮੰਦ ਰਹਿਣ ਲਈ ਕਿਹੜੀਆਂ-ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ ?
ਉੱਤਰ-—1. ਆਪਣੇ ਸਰੀਰ ਨੂੰ ਸਿਹਤਮੰਦ ਰੱਖਣ ਲਈ ਰੋਜ਼ਾਨਾ ਕਸਰਤ ਜਾਂ ਯੋਗ ਕਰਨਾ ਜ਼ਰੂਰੀ ਹੈ।
2. ਕਸਰਤ ਜਾਂ ਯੋਗ ਹਮੇਸ਼ਾ ਖਾਲੀ ਪੇਟ ਹੀ ਕਰਨਾ ਚਾਹੀਦਾ ਹੈ।
3. ਕਸਰਤ ਅਤੇ ਯੋਗ ਲਈ ਖੁੱਲ੍ਹਾ ਵਾਤਾਵਰਨ ਹੋਣਾ ਜ਼ਰੂਰੀ ਹੈ।
4. ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਹਰ ਖੇਡ ਖੇਡਣ ਤੋਂ ਪਹਿਲਾਂ ਸਰੀਰ ਨੂੰ ਗਰਮਾਉਣਾ ਉੱਚਿਤ ਹੁੰਦਾ ਹੈ।
5. ਬੱਚਿਆਂ ਨੂੰ ਹਰ ਵੇਲੇ ਖੁਸ਼ ਰਹਿਣਾ ਚਾਹੀਦਾ ਹੈ।
ਪ੍ਰਸ਼ਨ 4. ਭੋਜਨ ਖਾਣ ਵੇਲੇ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ ?
ਉੱਤਰ-ਭੋਜਨ ਖਾਣ ਵੇਲੇ ਹੇਠ ਲਿਖੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ—
1. ਖਾਣਾ ਖਾਣ ਤੋਂ ਪਹਿਲਾਂ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋ ਲੈਣੇ ਚਾਹੀਦੇ ਹਨ।
2. ਲੋੜ ਤੋਂ ਜ਼ਿਆਦਾ ਗਰਮ ਜਾਂ ਠੰਡਾ ਖਾਣਾ ਨਹੀਂ ਖਾਣਾ ਚਾਹੀਦਾ।
3. ਟੀ. ਵੀ. ਦੇਖਦੇ ਜਾਂ ਕੰਪਿਊਟਰ ਆਦਿ ਤੇ ਕੰਮ ਕਰਦੇ ਸਮੇਂ ਖਾਣਾ ਨਹੀਂ ਖਾਣਾ ਚਾਹੀਦਾ।
4. ਖਾਣਾ ਲੇਟ ਕੇ ਨਹੀਂ ਸਗੋਂ ਸਿੱਧੇ ਬੈਠ ਕੇ ਖਾਣਾ ਚਾਹੀਦਾ ਹੈ।
5. ਬੱਚਿਆਂ ਨੂੰ ਜ਼ਿਆਦਾਤਰ ਘਰ ਦਾ ਬਣਿਆ ਭੋਜਨ ਹੀ ਖਾਣਾ ਚਾਹੀਦਾ ਹੈ। {ਫ਼ਾਸਟਫੂਡ ਜਿਵੇਂ ਪੀਜ਼ਾ, ਬਰਗਰ ਆਦਿ ਦਾ ਸੇਵਨ ਸਿਹਤ ਲਈ ਹਾਨੀਕਾਰਕ ਹੁੰਦਾ ਹੈ |
6. ਭੋਜਨ ਨੂੰ ਮੱਖੀਆਂ ਅਤੇ ਮਿੱਟੀ-ਘੱਟੇ ਤੋਂ ਬਚਾਉਣ ਲਈ ਹਮੇਸ਼ਾ ਢੱਕ ਕੇ ਰੱਖਣਾ ਚਾਹੀਦਾ ਹੈ।
7. ਫਲ ਹਮੇਸ਼ਾ ਚੰਗੀ ਤਰ੍ਹਾਂ ਧੋ ਕੇ ਖਾਣੇ ਚਾਹੀਦੇ ਹਨ।
ਪ੍ਰਸ਼ਨ 5. ਹੇਠ ਲਿਖਿਆਂ ਤੇ ਨੋਟ ਲਿਖੋ
(ੳ) ਚਮੜੀ ਦੀ ਸਫ਼ਾਈ
(ਅ) ਵਾਲਾਂ ਦੀ ਸਫ਼ਾਈ
(ੲ) ਅੱਖਾਂ ਦੀ ਸਫ਼ਾਈ
(ਸ) ਕੰਨਾਂ ਪਦੀ ਸਫ਼ਾਈ
(ਹ) ਨੱਕ ਦੀ ਸਫ਼ਾਈ
(ਕ) ਦੰਦਾਂ ਦੀ ਸਫ਼ਾਈ
(ਖ) ਨੰਹੂਆਂ ਦੀ ਸਫ਼ਾਈ
ਉੱਤਰ— (ੳ) ਚਮੜੀ ਦੀ ਸਫ਼ਾਈ- ਚਮੜੀ ਸਾਡੇ ਸਰੀਰ ਦੇ ਸਾਰੇ ਅੰਗਾਂ ਨੂੰ ਢੱਕ ਰੱਖਦੀ ਹੈ ਅਤੇ ਉਹਨਾਂ ਦੀ ਰੱਖਿਆ ਕਰਦੀ ਹੈ। ਜੇਕਰ ਚਮੜੀ ਦੀ ਸਫ਼ਾਈ ਵੱਲ ਧਿਆਨ ਨਾ ਦਿੱਤਾ ਜਾਵੇ ਤਾਂ ਚਮੜੀ ਵਿਚਲੇ ਮੁਸਾਮ ਧੂੜ-ਮਿੱਟੀ ਨਾਲ ਬੰਦ ਹੋ ਜਾਂਦੇ ਹਨ ਜਿਸ ਕਾਰਨ ਸਰੀਰ ਦੇ ਬੇਲੋੜੇ ਅਤੇ ਹਾਨੀਕਾਰਕ ਪਦਾਰਥ ਸਰੀਰ ਵਿੱਚੋਂ ਬਾਹਰ ਨਹੀਂ ਨਿਕਲਦੇ ਅਤੇ ਕਈ ਕਿਸਮ ਦੇ ਰੋਗ ਲੱਗ ਜਾਂਦੇ ਹਨ।
(ਅ) ਵਾਲਾਂ ਦੀ ਸਫ਼ਾਈ– ਲੰਬੇ ਵਾਲ ਵਿਅਕਤੀ ਦੀ ਖੂਬਸੂਰਤੀ ਨੂੰ ਚਾਰ ਚੰਦ ਲਾਉਂਦੇ ਹਨ। ਵਾਲਾਂ ਦੀ ਸੁੰਦਰਤਾ ਅਤੇ ਮਜ਼ਬੂਤੀ ਲਈ ਸੰਤੁਲਿਤ ਖ਼ੁਰਾਕ ਦਾ ਬਹੁਤ ਯੋਗਦਾਨ ਹੁੰਦਾ ਹੈ। ਵਾਲਾਂ ਨੂੰ ਰੋਜ਼ਾਨਾ ਕੰਘੀ ਨਾਲ ਵਾਹੁਣਾ ਚਾਹੀਦਾ ਹੈ। ਇਹਨਾਂ ਨੂੰ ਸਮੇਂ-ਸਮੇਂ ਸਿਰ ਧੋਣਾ ਚਾਹੀਦਾ ਹੈ। ਵਾਲਾਂ ਨੂੰ ਧੋਣ ਤੋਂ ਬਾਅਦ ਚੰਗੀ ਤਰ੍ਹਾਂ ਸੁਕਾ ਲੈਣਾ ਚਾਹੀਦਾ ਹੈ। ਵਾਲਾਂ ਦੀ ਮਜ਼ਬੂਤੀ ਲਈ ਧੋਣ ਦਾ ਧਿਆਨ ਰੱਖਣਾ ਚਾਹੀਦਾ ਹੈ। ਵਾਲਾਂ ਦੀ ਸਫ਼ਾਈ ਰੱਖਣ ਨਾਲ ਜੂੰਆਂ ਨਹੀਂ ਪੈਂਦੀਆਂ। ਸਾਨੂੰ ਕਿਸੇ ਹੋਰ ਦੀ ਕੰਘੀ ਨਹੀਂ ਵਰਤਣੀ ਚਾਹੀਦੀ।ਜੇਕਰ ਵਾਲਾਂ ਦੀ ਸਹੀ ਸੰਭਾਲ ਨਾ ਕੀਤੀ ਜਾਵੇ ਤਾਂ ਇਹ ਝੜਨ ਲੱਗ ਜਾਂਦੇ ਹਨ ਤਾਂ ਸਾਨੂੰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। –
(ੲ) ਅੱਖਾਂ ਦੀ ਸਫ਼ਾਈ- ਅੱਖਾਂ ਸਾਡੇ ਸਰੀਰ ਦਾ ਸਭ ਤੋਂ ਕੋਮਲ ਅੰਗ ਹੁੰਦੀਆਂ ਹਨ। ਇਸ ਲਈ ਅੱਖਾਂ ਦੀ ਦੇਖਭਾਲ ਕਰਨੀ ਬਹੁਤ ਜ਼ਰੂਰੀ ਹੈ। ਅੱਖਾਂ ਨੂੰ ਰੋਜ਼ਾਨਾ ਦੋਤਿੰਨ ਵਾਰ ਸਾਫ਼ ਅਤੇ ਠੰਢੇ ਪਾਣੀ ਦੇ ਛਿੱਟੇ ਮਾਰਨੇ ਚਾਹੀਦੇ ਹਨ।ਅੱਖਾਂ ਨੂੰ ਤੇਜ਼ ਰੋਸ਼ਨੀ ਤੋਂ ਬਚਾਉਣਾ ਬਹੁਤ ਜ਼ਰੂਰੀ ਹੁੰਦਾ ਹੈ। ਧੁੱਪ ਵਿੱਚ ਨਿਕਲਦੇ ਸਮੇਂ ਧੁੱਪ ਵਾਲੀਆਂ ਐਨਕਾਂਦੀ ਵਰਤੋਂ ਕਰਨੀ ਚਾਹੀਦੀ ਹੈ। ਪੜ੍ਹਦੇ ਸਮੇਂ, ਟੀ. ਵੀ. ਦੇਖਦੇ ਸਮੇਂ ਲਗਾਤਾਰ ਜ਼ਿਆਦਾ ਸਮੇਂ ਤੱਕ ਅੱਖਾਂ ਉੱਪਰ ਬੋਝ ਨਹੀਂ ਪਾਉਣਾ ਚਾਹੀਦਾ। ਕੋਈ ਨਿਗ੍ਹਾ ਦਾ ਕੰਮ ਕਰਦੇ ਸਮੇਂ ਪ੍ਰਕਾਸ਼ ਤੁਹਾਡੀਆਂ ਅੱਖਾਂ ਵਿੱਚ ਨਾ ਪੈ ਕੇ ਸਿੱਧਾ ਵਸਤੂ ਤੇ ਪੈਣਾ ਚਾਹੀਦਾ ਹੈ।
(ਸ) ਕੰਨਾਂ ਦੀ ਸਫ਼ਾਈ— ਸਰੀਰ ਦੇ ਬਾਕੀ ਅੰਗਾਂ ਵਾਂਗ ਕੰਨਾਂ ਦੀ ਸੰਭਾਲ ਕਰਨੀ ਵੀ ਜ਼ਰੂਰੀ ਹੈ। ਸਾਡੇ ਕੰਨ ਦਾ ਪਰਦਾ ਬਹੁਤ ਨਾਜ਼ੁਕ ਹੁੰਦਾ ਹੈ। ਸਾਨੂੰ ਕੰਨ ਵਿੱਚ ਕੋਈ ਤਿੱਖੀ ਚੀਜ਼ ਨਹੀਂ ਮਾਰਨੀ ਚਾਹੀਦੀ ਕਿਉਂਕਿ ਇਸ ਤਰ੍ਹਾਂ ਕਰਨ ਨਾਲ ਕੰਨ ਦਾ ਪਰਦਾ ਫੱਟ ਸਕਦਾ ਹੈ। ਕੰਨਾਂ ਵਿੱਚ ਹੈੱਡ-ਫੋਨ ਲਗਾ ਕੇ ਸੰਗੀਤ ਵਗੈਰਾ ਜ਼ਿਆਦਾ ਦੇਰ ਨਹੀਂ ਸੁਣਨਾ ਚਾਹੀਦਾ। ਬਹੁਤੀ ਦੇਰ ਮੋਬਾਈਲ ਦੀ ਵਰਤੋਂ ਕਰਨ ਨਾਲ ਸੁਣਨ ਸ਼ਕਤੀ ਉੱਤੇ ਮਾੜਾ ਅਸਰ ਪੈਂਦਾ ਹੈ। ਕੰਨਾਂ ਵਿੱਚ ਭਾਰਾਪਣ ਮਹਿਸੂਸ ਹੋਣ ਜਾਂ ਫੋੜਾ-ਫਿੰਸੀ ਆਦਿ ਹੋਣ ਤੇ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ।
(ਹ) ਨੱਕ ਦੀ ਸਫ਼ਾਈ— ਇਸ਼ਨਾਨ ਕਰਦੇ ਸਮੇਂ ਨੱਕ ਨੂੰ ਸਾਫ਼ ਕਰਨਾ ਚਾਹੀਦਾ ਹੈ। ਇਸ ਦੇ ਸਿੱਟੇ ਵੱਜੋਂ ਸਰੀਰ ਨੂੰ ਲੱਗਣ ਵਾਲੇ ਕਈ ਤਰ੍ਹਾਂ ਦੇ ਰੋਗਾਂ ਤੋਂ ਬਚਾਅ ਹੁੰਦਾ ਹੈ।
(ਕ) ਦੰਦਾਂ ਦੀ ਸਫ਼ਾਈ— ਦੰਦ ਭੋਜਨ ਚਿੱਥਣ ਵਿੱਚ ਮਦਦ ਕਰਦੇ ਹਨ।ਚਿੱਥਿਆਂ ਹੋਇਆ ਭੋਜਨ ਪਚਣ ਵਿੱਚ ਆਸਾਨ ਹੁੰਦਾ ਹੈ। ਸਾਨੂੰ ਰੋਜ਼ਾਨਾ ਸਵੇਰੇ ਦੰਦ ਸਾਫ਼ ਕਰਨੇ ਚਾਹੀਦੇ ਹਨ।ਕੁੱਝ ਵੀ ਖਾਣ ਤੋਂ ਬਾਅਦ ਵੀ ਚੰਗੀ ਤਰ੍ਹਾਂ ਕੁਰਲੀ ਕਰ ਲੈਣੀ ਚਾਹੀਦੀ ਹੈ ਤਾਂ ਕਿ ਭੋਜਨ ਦਾ ਕੋਈ ਕਣ ਦੰਦਾਂ ਵਿੱਚ ਨਾ ਫਸਿਆ ਰਹਿ ਜਾਵੇ। ਦੰਦਾਂ ਵਿੱਚ ਫਸਿਆ ਭੋਜਨ ਸੜਨ ਅਤੇ ਬਦਬੂ ਪੈਦਾ ਕਰਦਾ ਹੈ। ਸਾਨੂੰ ਰਾਤ ਸੌਣ ਤੋਂ ਪਹਿਲਾਂ ਵੀ ਦੰਦਾਂ ਦੀ ਸਫ਼ਾਈ ਲਈ ਬੁਰਸ਼ ਜ਼ਰੂਰ ਕਰਨਾ ਚਾਹੀਦਾ ਹੈ। ਜੇਕਰ ਅਸੀਂ ਦੰਦਾਂ ਦੀ ਸਫ਼ਾਈ ਵੱਲ ਧਿਆਨ ਨਹੀਂ ਦਿੰਦੇ ਤਾਂ ਦੰਦਾਂ ਦੇ ਰੋਗ ਲੱਗ ਜਾਂਦੇ ਹਨ। ਦੰਦ ਅੰਦਰੋਂ ਖੋਖਲੇ ਹੋਣ ਲੱਗਦੇ ਹਨ।ਇਸ ਤਰ੍ਹਾਂ ਦੰਦਾਂ ਵਿੱਚ ਕਮਜ਼ੋਰੀ ਆ ਜਾਂਦੀ ਹੈ। ਦੰਦਾਂ ਦੇ ਰੋਗ ਸਰੀਰ ਵਿੱਚ ਹੋਰ ਵੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਲਾ ਦਿੰਦੇ ਹਨ। >
(ਖ) ਨੰਹੂਆਂ ਦੀ ਸਫ਼ਾਈ- ਸਰੀਰ ਦੇ ਬਾਕੀ ਅੰਗਾਂ ਦੀ ਸਫ਼ਾਈ ਦੇ ਨਾਲ-ਨਾਲ ਹੱਥਾਂ-ਪੈਰਾਂ ਦੇ ਨਹੁੰਆਂ ਦੀ ਸਫ਼ਾਈ ਕਰਨੀ ਵੀ ਅਤਿ ਜ਼ਰੂਰੀ ਹੈ। ਹੱਥਾਂ ਦੇ ਵਧੇ ਹੋਏ ਨੰਹੂਆਂ ਵਿੱਚ ਮਿੱਟੀ-ਘੱਟਾ ਫੱਸ ਜਾਂਦਾ ਹੈ। ਸਿੱਟੇ ਵਜੋਂ ਇਹ ਗੰਦਗੀ ਖਾਣਾ ਖਾਣ ਵੇਲੇ ਸਾਡੇ ਸਰੀਰ ਵਿੱਚ ਦਾਖ਼ਲ ਹੋ ਸਕਦੀ ਹੈ। ਇਸ ਲਈ ਸਾਨੂੰ ਹੱਥਾਂ-ਪੈਰਾਂ ਨੂੰ ਬਹੁਤ ਚੰਗੇ ਤਰੀਕੇ ਨਾਲ ਧੋਣਾ ਚਾਹੀਦਾ ਹੈ। ਸਾਨੂੰ ਹਫ਼ਤੇ ਵਿੱਚ ਇੱਕ-ਦੋ ਵਾਰ ਆਪਣੇ ਨਹੁੰ ਕੱਟਣੇ ਚਾਹੀਦੇ ਹਨ।
ਪ੍ਰਸ਼ਨ 6, ਸਿਹਤ ਪੱਖੋ ਉਪਯੋਗੀ ਕੋਈ ਪੰਜ ਚੰਗੀਆਂ ਆਦਤਾਂ ਬਾਰੇ ਲਿਖੋ|
ਉੱਤਰ— ਸਾਨੂੰ ਆਪਣੀ ਸਿਹਤ ਦੀ ਸੰਭਾਲ ਲਈ ਹੇਠ ਲਿਖੀਆਂ ਚੰਗੀਆਂ ਆਦਤਾਂ ਅਪਣਾਉਣੀਆਂ ਚਾਹੀਦੀਆਂ ਹਨ—
1. ਸਮੇਂ ਸਿਰ ਉੱਠਣਾ, ਖਾਣਾ, ਪੜ੍ਹਨਾ, ਖੇਡਣਾ ਅਤੇ ਅਰਾਮ ਕਰਨਾ ਚਾਹੀਦਾ ਹੈ। ਕਿਸੇ ਨੇ ਠੀਕ ਕਿਹਾ ਹੈ ‘ਵੇਲੇ ਦਾ ਕੰਮ ਕੁਵੇਲੇ ਦੀਆਂ ਟੱਕਰਾਂ।
2. ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣੀ ਚਾਹੀਦੀ ਹੈ।
3. ਪੜ੍ਹਨ ਲੱਗਿਆਂ ਰੋਸ਼ਨੀ ਦੀ ਠੀਕ ਦਿਸ਼ਾ ਦਾ ਧਿਆਨ ਰੱਖਣਾ ਜ਼ਰੂਰੀ ਹੈ। ਘੱਟ ਰੋਸ਼ਨੀ ਨਾਲ ਅੱਖਾਂ ਉੱਤੇ ਮਾੜਾ ਅਸਰ ਪੈਂਦਾ ਹੈ।
4. ਬੈਠਣ ਅਤੇ ਸੌਣ ਲਈ ਠੀਕ ਫਰਨੀਚਰ ਦਾ ਹੋਣਾ ਬੜਾ ਜ਼ਰੂਰੀ ਹੈ।
5. ਚੰਗਾ ਸੁਭਾਅ ਹੋਣਾ ਵੀ ਸਿਹਤ ਲਈ ਲਾਭਦਾਇਕ ਹੈ।