ਪਾਠ 8 ਨਸ਼ੀਲੇ ਪਦਾਰਥਾਂ ਦੇ ਮਾਰੂ ਪ੍ਰਭਾਵ ਅਤੇ ਬਚਾਅ ਦੇ ਤਰੀਕੇ
ਪ੍ਰਸ਼ਨ 1. ਸਿਗਰਟ ਅਤੇ ਬੀੜੀ ਇਹ ਦੋਵੇਂ ਨਸ਼ੇ ਕਿਸ ਪਦਾਰਥ ਤੋਂ ਬਣਦੇ ਹਨ?
ਉੱਤਰ- ਸਿਗਰਟ ਅਤੇ ਬੀੜੀ ਇਹ ਦੋਵੇਂ ਨਸ਼ੀਲੇ ਪਦਾਰਥ ਤੰਬਾਕੂ ਤੋਂ ਤੋਂ ਬਣਦੇ ਹਨ।
ਪ੍ਰਸ਼ਨ 2. ਕਿਸੇ ਨਸ਼ੇ ਦੀ ਵਰਤੋਂ ਕਰਨ ਨਾਲ ਜੀਭ ਗਲੇ ਅਤੇ ਮੂੰਹ ਦਾ ਕੈਂਸਰ ਹੋਣ ਦਾ ਖਤਰਾ ਰਹਿੰਦਾ ਹੈ ?
ਉੱਤਰ- ਸਿਗਰਟ, ਬੀੜੀ ਅਤੇ ਜ਼ਰਦਾ ਵਰਗੇ ਨਸ਼ੇ ਦੀ ਵਰਤੋਂ ਕਰਨ ਨਾਲ ਜੀਭ ਗਲੇ ਅਤੇ ਮੂੰਹ ਦਾ ਕੈਂਸਰ ਹੋਣ ਦਾ ਖਤਰਾ ਰਹਿੰਦਾ ਹੈ ।
ਪ੍ਰਸ਼ਨ 3. ਸ਼ਰਾਬ ਮਨੁੱਖ ਲਈ ਕਿਸ ਤਰ੍ਹਾਂ ਹਾਨੀਕਾਰਕ ਹੈ ?
ਉੱਤਰ- ਸ਼ਰਾਬ ਪੀਣ ਵਾਲੇ ਵਿਅਕਤੀ ਦੀ ਯਾਦ ਸ਼ਕਤੀ ਖਤਮ ਹੋ ਜਾਂਦੀ ਹੈ। ਪਾਚਣ ਸ਼ਕਤੀ ਖਰਾਬ ਹੋ ਜਾਂਦੀ ਹੈ। ਵਿਅਕਤੀ ਦਾ ਹਾਜ਼ਮਾ ਖਰਾਬ ਰਹਿੰਦਾ ਹੈ। ਵਿਅਕਤੀ ਨੂੰ ਕਈ ਪ੍ਰਕਾਰ ਦੇ ਮਿਹਦੇ ਅਤੇ ਜਿਗਰ ਦੇ ਰੋਗ ਲੱਗ ਜਾਂਦੇ ਹਨ। ਸ਼ਰਾਬ ਪੀਣ ਨਾਲ ਵਿਟਾਮਿਨ-ਬੀ ਦੀ ਕਮੀ ਹੋਣ ਕਾਰਨ ਵਿਅਕਤੀ ਥੱਕਿਆਂ-ਥੱਕਿਆਂ ਹੋਇਆ ਸਹਿਸੂਸ ਕਰਦਾ ਰਹਿੰਦਾ ਹੈ।
ਪ੍ਰਸ਼ਨ 4. ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਕਿਸ ਤਰ੍ਹਾਂ ਬਚਾਇਆ ਜਾ ਸਕਦਾ ਹੈ ?
ਉੱਤਰ- ਅਧਿਆਪਕ ਵਗਰ ਵੱਲੋਂ ਬੱਚਿਆਂ ਨੂੰ ਨਸ਼ੇ ਦੀ ਲਤ ਤੋਂ ਬਚਾਉਣ ਲਈ ਚੰਗੀਆਂ ਪੁਸਤਕਾਂ ਪੜ੍ਹਨ ਦੀ ਪ੍ਰੇਰਨਾ ਦੇਣੀ ਚਾਹੀਦੀ ਹੈ। ਇਸ ਤੋਂ ਇਲਾਵਾ ਬੱਚਿਆਂ ਨੂੰ ਸਰੀਰਿਕ ਕਸਰਤਾਂ ਕਰਨ ਅਤੇ ਮਨੋਰੰਜਨ ਕਿਰਿਆਵਾਂ ਜਿਵੇਂ:- ਭੰਗੜਾ, ਗਿੱਧਾ, ਲੋਕ ਨਾਚ, ਗਾਇਕੀ ਆਦਿ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।