ਅੱਧੇ ਦਿਨ ਦੀ ਛੁੱਟੀ ਲੈਣ ਲਈ ਬਿਨੈ-ਪੱਤਰ । Application for half day leave in punjabi
ਸੇਵਾ ਵਿਖੇ
ਮੁੱਖ ਅਧਿਆਪਕ ਜੀ,
ਸਰਕਾਰੀ……… ਸਕੂਲ,
ਸ਼੍ਰੀ ਮਾਨ ਜੀ,
ਬੇਨਤੀ ਹੈ ਕਿ ਮੈਂ ਆਪ ਜੀ ਦੇ ਸਕੂਲ ਵਿੱਚ ਛੇਵੀਂ ਜਮਾਤ ਦਾ ਵਿਦਿਆਰਥੀ ਹਾਂ।ਅੱਜ ਸਕੂਲ ਵਿੱਚ ਬੈਠੇ ਹੀ ਅਚਾਨਕ ਮੈਨੂੰ ਬੁਖ਼ਾਰ ਹੋ ਗਿਆ ਹੈ। ਅਜਿਹੀ ਹਾਲਤ ਵਿੱਚ ਮੈਂ ਸਕੂਲ ਵਿੱਚ ਰਹਿ ਕੇ ਪੜ੍ਹਾਈ ਨਹੀਂ ਕਰ ਸਕਦਾ। ਕਿਰਪਾ ਕਰਕੇ ਮੈਨੂੰ ਆੱਧੇ ਦਿਨ ਦੀ ਛੁੱਟੀ ਦਿੱਤੀ ਜਾਵੇ ਜੀ।ਮੈਂ ਆਪ ਜੀ ਦਾ ਬਹੁਤ ਧੰਨਵਾਦੀ ਹੋਵਾਂਗਾ।
ਆਪ ਜੀ ਦਾ ਅਗਿਆਕਾਰੀ,
ਦੀਪਕ ਕੁਮਾਰ
ਰੋਲ ਨੰ. 16
ਜਮਾਤ- ਛੇਵੀਂ
ਮਿਤੀ: 5 ਮਈ, 2024